ਆਕਲੈਂਡ (4 ਸਤੰਬਰ) : ਅੱਜ ਦੁਪਹਿਰ ਸਮੇਂ ਬਟਾਲਾ ਦੇ ਜਲੰਧਰ ਰੋਡ ‘ਤੇ ਹੰਸਲੀ ਨਾਲੇ ਦੇ ਨਜ਼ਦੀਕ ਸਥਿਤ ਇਕ ਪਟਾਕਾ ਬਨਾਉਣ ਵਾਲੀ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਲਗਭਗ 50 ਤੋਂ ਵੱਧ ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
ਜਾਣਕਾਰੀ ਅਨੁਸਾਰ ਇਸ ਬਲਾਸਟ ਨਾਲ ਜਿੱਥੇ ਆਸਪਾਸ ਦੀਆਂ ਅੱਧੀ ਦਰਜਨ ਦੇ ਕਰੀਬ ਇਮਾਰਤਾਂ ਮਲਬੇ ‘ਚ ਤਬਦੀਲ ਹੋ ਗਈਆਂ ਅਤੇ ਨੇੜੇ ਖੜੀਆਂ ਕਈ ਕਾਰਾਂ ਵੀ ਨੁਕਸਾਨੀਆਂ ਗਈਆਂ। ਇਸ ਧਮਾਕੇ ਕਾਰਨ ਫੈਕਟਰੀ ਦਾ ਮਲਬਾ ਕਾਫੀ ਦੂਰ ਜਾ ਕੇ ਡਿੱਗਿਆ।
ਪੁਲਿਸ ਵਲੋਂ ਛਾਣਬੀਣ ਜਾਰੀ ਹੈ |
